ਕੰਨਿਆਕੁਮਾਰੀ (ਤਾਮਿਲਨਾਡੂ), 8 ਸਤੰਬਰ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਈ ਸੀਨੀਅਰ ਨੇਤਾਵਾਂ ਨਾਲ ਅੱਜ ਸਵੇਰੇ ‘ਭਾਰਤ ਜੋੜੋ’ ਯਾਤਰਾ ਦੀ ਰਸਮੀ ਸ਼ੁਰੂਆਤ ਕੀਤੀ। ਪਾਰਟੀ ਇਸ ਯਾਤਰਾ ਨੂੰ ਵਿਸ਼ਾਲ ਜਨ ਸੰਪਰਕ ਮੁਹਿੰਮ ਦੱਸ ਰਹੀ ਹੈ ਅਤੇ ਸੰਗਠਨ ਵਿੱਚ ਜਾਨ ਪਾਉਣ ਦੀ ਉਮੀਦ ਕਰ ਰਹੀ ਹੈ। ਰਾਹੁਲ ਗਾਂਧੀ ਨੇ 118 ਹੋਰ ‘ਭਾਰਤ ਯਾਤਰੀਆਂ’ ਅਤੇ ਕਈ ਹੋਰ ਸੀਨੀਅਰ ਨੇਤਾਵਾਂ ਨਾਲ ਇਥੇ ‘ਵਿਵੇਕਾਨੰਦ ਪੌਲੀਟੈਕਨਿਕ’ ਤੋਂ ਪਦਯਾਤਰਾ ਦੀ ਸ਼ੁਰੂਆਤ ਕੀਤੀ। ਪਾਰਟੀ ਨੇ ਰਾਹੁਲ ਸਮੇਤ 119 ਨੇਤਾਵਾਂ ਨੂੰ ਭਾਰਤ ਯਾਤਰੀਆਂ ਦਾ ਨਾਮ ਦਿੱਤਾ ਹੈ, ਜੋ ਪਦਯਾਤਰਾ ‘ਤੇ ਕੰਨਿਆਕੁਮਾਰੀ ਤੋਂ ਕਸ਼ਮੀਰ ਦੀ ਯਾਤਰਾ ਕਰਨਗੇ। ਇਹ ਕੁੱਲ 3570 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ।

News Source link