ਨਵੀਂ ਦਿੱਲੀ, 22 ਸਤੰਬਰ

ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਇਸ ਨਾਲ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦੇ ਮੁਖੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ। ਇਹ ਨੋਟੀਫਿਕੇਸ਼ਨ ਪਾਰਟੀ ਦੇ ਸੀਨੀਅਰ ਆਗੂ ਮਧੂਸੂਦਨ ਮਿਸਤਰੀ ਦੀ ਅਗਵਾਈ ਵਾਲੀ ਕੇਂਦਰੀ ਚੋਣ ਅਥਾਰਟੀ ਨੇ ਜਾਰੀ ਕੀਤਾ। ਕਾਂਗਰਸ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 24 ਤੋਂ 30 ਸਤੰਬਰ ਤੱਕ ਚੱਲੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਹੈ। ਇੱਕ ਤੋਂ ਵੱਧ ਉਮੀਦਵਾਰ ਹੋਣ ਦੀ ਸੂਰਤ ਵਿੱਚ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।

News Source link