ਜੋਗਿੰਦਰ ਸਿੰਘ ਮਾਨ

ਮਾਨਸਾ 22 ਸਤੰਬਰ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਪੰਜਾਬ ਭਰ ਵਿੱਚ ਰੇਲ ਗੱਡੀਆਂ ਰੋਕਣ ਲਈ ਧਰਨੇ ਆਰੰਭ ਹੋ ਗਏ ਹਨ। ਇਹ ਧਰਨੇ 12 ਵਜੇ ਤੋਂ 3 ਵਜੇ ਤੱਕ ਚੱਲਣਗੇ। ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਮਜ਼ਦੂਰਾਂ ਤੇ ਹਰ ਤਬਕੇ ਦੇ ਕਿਰਤੀ ਲੋਕਾਂ ਦੇ ਹੱਕੀ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ ਜਿਸ ਕਾਰਨ ਇਹ ਰੇਲਾਂ ਅੱਜ ਜਾਮ ਕੀਤੀਆਂ ਜਾ ਰਹੀਆਂ ਹਨ। ਮਾਨਸਾ ਵਿਖੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ ਤਬਾਹ ਹੋਏ ਨਰਮੇ ਦੇ ਐਲਾਨ ਕਰਵਾਏ ਗਏ ਮੁਆਵਜ਼ੇ ਦੀ ਅਦਾਇਗੀ ਤੋਂ ਵੀ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਐਤਕੀਂ ਵਾਇਰਲ ਰੋਗ ਨਾਲ ਸੌ ਫੀਸਦੀ ਤੱਕ ਬਰਬਾਦ ਹੋਈ ਗੁਆਰੇ ਤੇ ਮੂੰਗੀ ਦੀ ਫ਼ਸਲ ਦੇ ਮੁਆਵਜ਼ੇ ਸਬੰਧੀ ਗਿਰਦਾਵਰੀਆਂ ਤੋਂ ਵੀ ਟਾਲਾ ਵੱਟਿਆ ਜਾ ਰਿਹਾ ਹੈ।

News Source link