ਨਵੀਂ ਦਿੱਲੀ, 31 ਅਕਤੂਬਰ

ਸੁਪਰੀਮ ਕੋਰਟ ਨੇ ਵੋਟਰ ਸੂਚੀ ਦੇ ਅੰਕੜਿਆਂ ਨੂੰ ਅਧਾਰ ਨਾਲ ਜੋੜਨ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਗੌਰ ਕਰਨ ਦੀ ਸਹਿਮਤੀ ਦਿੱਤੀ ਹੈ। ਜਸਟਿਸ ਐੱਸ.ਕੇ.ਕੌਲ ਤੇ ਜਸਟਿਸ ਅਭੈ ਐੱਸ.ਓਕਾ ਨੇ ਸਾਬਕਾ ਮੇਜਰ ਜਨਰਲ ਐੱਸ.ਜੀ.ਵੋਮਬਾਟਕੇਰੇ ਵੱਲੋਂ ਦਾਇਰ ਪਟੀਸ਼ਨ ਨੂੰ ਅਜਿਹੇ ਹੀ ਦੂਜੇ ਬਕਾਇਆ ਕੇਸਾਂ ਨਾਲ ਜੋੜ ਦਿੱਤਾ ਹੈ। ਕਾਬਿਲੇਗੌਰ ਹੈ ਕਿ ਕੇਂਦਰ ਨੇ ਪਹਿਲੇ ਚੋਣ ਰਜਿਸਟਰੇਸ਼ਨ ਨੇਮਾਂ ਵਿੱਚ ਸੋਧ ਕਰਦੇ ਹੋਏ ਵੋਟਰਾਂ ਦੇ ਨਾਂ ਇਕੋ ਵੇਲੇ ਕਈ ਵੋਟਰ ਸੂਚੀਆਂ ਵਿੱਚ ਹੋਣ ਤੋਂ ਰੋਕਣ ਲਈ ਵੋਟਰ ਸੂਚੀ ਨੂੰ ਅਧਾਰ ਨਾਲ ਜੋੜਨ ਦੀ ਮਨਜ਼ੂਰੀ ਦਿੱਤੀ ਸੀ। -ਪੀਟੀਆਈ

News Source link