ਸੁਜਾਨਪੁਰ (ਹਿਮਾਚਲ ਪ੍ਰਦੇਸ਼), 9 ਨਵੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਹਮੀਰਪੁਰ ਜ਼ਿਲ੍ਹੇ ਦੇ ਸੁਜਾਨਪੁਰ ਸ਼ਹਿਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ‘ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਿਮਾਚਲ ਵਾਸੀਆਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਸੂਬੇ ਵਿੱਚ ਸੱਤਾ ‘ਚ ਆਉਂਦੀ ਹੈ ਤਾਂ ਉਹ ਕੇਂਦਰ ਸਰਕਾਰ ਨੂੰ ਹਿਮਾਚਲ ਵਿੱਚ ਵਿਕਾਸ ਕਾਰਜ ਨਹੀਂ ਕਰਨ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੁਭਾਅ ਤੋਂ ਹੀ ਵਿਕਾਸ ਦੀ ਦੁਸ਼ਮਣ ਹੈ ਤੇ ਭਾਜਪਾ ਹੀ ਹਿਮਾਚਲ ਨੂੰ ਵਿਕਾਸ ਦੀਆਂ ਉਚਾਈਆਂ ‘ਤੇ ਲਿਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਮੁੜ ਭਾਜਪਾ ਦੀ ਸਰਕਾਰ ਹੀ ਬਣਨੀ ਚਾਹੀਦੀ ਹੈ ਤਾਂ ਕਿ ਇਸ ਨਾਲ ਕੇਂਦਰ ਸਰਕਾਰ ਨੂੰ ਵੀ ਫਾਇਦਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਨਾਲ ਹਿਮਾਚਲ ਵਾਸੀਆਂ ਨੂੰ ਦੋਹਰਾ ਲਾਭ ਹੋਏਗਾ। -ਪੀਟੀਆਈ

News Source link