ਪੱਤਰ ਪ੍ਰੇਰਕ

ਸ੍ਰੀ ਫ਼ਤਹਿਗੜ੍ਹ ਸਾਹਿਬ, 23 ਨਵੰਬਰ

ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀਆਂ ਤਸਵੀਰਾਂ ਪਾਉਣ ਦੇ ਮਾਮਲੇ ਵਿੱਚ ਥਾਣਾ ਸਰਹਿੰਦ ਦੀ ਪੁਲੀਸ ਵੱਲੋਂ ਪਰਵਿੰਦਰ ਸਿੰਘ ਪਿੰਦਾ ਨਾਮਕ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਥਾਣਾ ਸਰਹਿੰਦ ਅਧੀਨ ਪੈਂਦੀ ਪੁਲੀਸ ਚੌਕੀ ਨਬੀਪੁਰ ਦੇ ਇੰਚਾਰਜ ਸਬ ਇੰਸਪੈਕਟਰ ਪਵਨ ਕੁਮਾਰ ਨੂੰ ਮੁਖਬਰੀ ਮਿਲੀ ਸੀ ਕਿ ਪਰਵਿੰਦਰ ਸਿੰਘ ਉਰਫ ਪਿੰਦਾ ਵਾਸੀ ਪਿੰਡ ਸੈਦਪੁਰ ਜੋ ਲੜਾਈ-ਝਗੜੇ ਕਰਨ ਦਾ ਆਦੀ ਹੈ। ਉਹ ਆਪਣੀ ਇੰਸਟਾਗ੍ਰਾਮ ਆਈਡੀ ‘ਤੇ ਹਥਿਆਰਾਂ ਨਾਲ ਤਸਵੀਰਾਂ ਪਾ ਕੇ ਆਮ ਲੋਕਾਂ ‘ਚ ਦਹਿਸ਼ਤ ਫੈਲਾਅ ਰਿਹਾ ਹੈ ਅਤੇ ਨੌਜਵਾਨਾਂ ਨੂੰ ਗੈਰ-ਕਾਨੂੰਨੀ ਕੰਮ ਕਰਨ ਲਈ ਉਤਸ਼ਾਹਿਤ ਰਿਹਾ ਹੈ।

News Source link