ਨਵੀਂ ਦਿੱਲੀ, 26 ਨਵੰਬਰ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮੁੰਬਈ ਅਤਿਵਾਦੀ ਹਮਲੇ ਦੀ ਬਰਸੀ ‘ਤੇ ਅੱਜ ਕਿਹਾ ਕਿ ਦੇਸ਼ ਉਨ੍ਹਾਂ ਸਾਰਿਆਂ ਨੂੰ ਯਾਦ ਕਰ ਰਿਹਾ ਹੈ, ਜਿਨ੍ਹਾਂ ਨੇ ਬਹਾਦਰੀ ਨਾਲ ਲੜਦਿਆਂ ਸਰਵਉੱਚ ਕੁਰਬਾਨੀ ਦਿੱਤੀ। 26 ਨਵੰਬਰ 2008 ਨੂੰ ਪਾਕਿਸਤਾਨੀ ਅਤਿਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ 10 ਅਤਿਵਾਦੀ ਸਮੁੰਦਰ ਦੇ ਰਸਤੇ ਮੁੰਬਈ ਪਹੁੰਚੇ ਅਤੇ 60 ਘੰਟਿਆਂ ਤੱਕ ਚੱਲੇ ਉਨ੍ਹਾਂ ਦੇ ਇਸ ਅਤਿਵਾਦੀ ਹਮਲੇ ‘ਚ 18 ਸੁਰੱਖਿਆ ਕਰਮਚਾਰੀਆਂ ਸਮੇਤ 166 ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋਏ। ਮੁੰਬਈ ਵਿੱਚ ਹੋਏ ਸਮਾਗਮ ਦੌਰਾਨ ਰਾਜ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਤੇ ਹੋਰ ਨੇਤਾਵਾਂ ਨੇ ਯਾਦਗਾਰ ‘ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ।

News Source link