ਗੁਰਨਾਮ ਸਿੰਘ ਅਕੀਦਾ

zwnj;ਪਟਿਆਲਾ, 20 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਦਿੱਤੇ ਜਾਂਦੇ ਸ਼੍ਰੋਮਣੀ ਪੁਰਸਕਾਰ ਬਹੁਤ ਜਲਦੀ ਦੇਣੇ ਸ਼ੁਰੂ ਕਰ ਦੇਵਾਂਗੇ, ਕਿਉਂਕਿ ਇਸ ਵਿਚ ਜੋ ਵੀ ਕਾਨੂੰਨੀ ਅੜੀਕੇ ਹਨ ਉਨ੍ਹਾਂ ਨੂੰ ਦੂਰ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ। ਸ੍ਰੀ ਮਾਨ ਇੱਥੇ ਸਰਕਾਰੀ ਸਮਾਗਮ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਪਟਿਆਲਾ ਦੀ ਵਿਰਾਸਤ ਨੂੰ ਸੰਭਾਲਣ ਲਈ ਅਸੀਂ ਵਿਸ਼ੇਸ਼ ਪੈਕੇਜ ਦੇ ਰਹੇ ਹਾਂ ਤਾਂ ਕਿ ਇਸ ਨੂੰ ਸੁੰਦਰ ਬਣਾਇਆ ਜਾ ਸਕੇ। ਰਾਜਿੰਦਰਾ ਝੀਲ ਨੂੰ ਸੈਰ ਸਪਾਟਾ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਗੁਰਮੁੱਖ ਸਿੰਘ ਮੁਸਾਫ਼ਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਵਿਚ ਸਾਹਿਤ ਦਾ ਖ਼ਜ਼ਾਨਾ ਪਿਆ ਹੈ, ਉਸ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾ ਰਿਹਾ ਹੈ।

News Source link