ਹੈਦਰਾਬਾਦ, 17 ਮਾਰਚ

ਹੈਦਰਾਬਾਦ ਦੇ ਸਿਕੰਦਰਾਬਾਦ ਵਿਚ ਬਹੁ-ਮੰਜ਼ਿਲਾ ਵਪਾਰਕ ਕੰਪਲੈਕਸ ਵਿਚ ਅੱਗ ਲੱਗਣ ਕਾਰਨ ਚਾਰ ਔਰਤਾਂ ਸਮੇਤ ਛੇ ਵਿਅਕਤੀਆਂ ਦੀ ਕਥਿਤ ਤੌਰ ‘ਤੇ ਦਮ ਘੁੱਟਣ ਨਾਲ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ‘ਸਵਪਨਾਲੋਕ ਕੰਪਲੈਕਸ’ ਦੀ ਪੰਜਵੀਂ ਮੰਜ਼ਿਲ ‘ਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਛੇ ਜਣੇ ਬੇਹੋਸ਼ ਮਿਲੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਡਾਕਟਰ ਨੇ ਦੱਸਿਆ ਕਿ ਇਨ੍ਹਾਂ ਛੇ ਵਿਅਕਤੀਆਂ ਦੀ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਸੀਨੀਅਰ ਪੁਲੀਸ ਅਧਿਕਾਰੀਆਂ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।

News Source link