ਨਵੀਂ ਦਿੱਲੀ, 27 ਮਾਰਚ

ਭਾਰਤ ‘ਚ ਕਰੋਨਾ ਦੇ 1805 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ 134 ਦਿਨਾਂ ਬਾਅਦ ਦੇਸ਼ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 10,000 ਨੂੰ ਪਾਰ ਕਰ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 10,300 ਹੋ ਗਈ ਹੈ। ਪਿਛਲੇ 24 ਘੰਟਿਆਂ ‘ਚ ਕਰੋਨਾ ਕਾਰਨ ਛੇ ਵਿਅਕਤੀਆਂ ਦੀ ਮੌਤ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,30,837 ਹੋ ਗਈ ਹੈ। ਚੰਡੀਗੜ੍ਹ, ਗੁਜਰਾਤ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ, ਜਦੋਂ ਕਿ ਕੇਰਲ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਅੰਕੜਿਆਂ ਅਨੁਸਾਰ ਕਰੋਨ ਮਰੀਜ਼ਾਂ ਦੀ ਗਿਣਤੀ 4.47 ਕਰੋੜ (4,47,05,952) ਤੱਕ ਪਹੁੰਚ ਗਈ ਹੈ।

News Source link