ਨਵੀਂ ਦਿੱਲੀ, 27 ਮਾਰਚ

ਦੋ ਹਫ਼ਤਿਆਂ ਦੀ ਤਰ੍ਹਾਂ ਅੱਜ ਵੀ ਲੋਕ ਸਭਾ ਦਾ ਕੰਮਕਾਜ ਨਹੀਂ ਚੱਲਿਆ, ਕਿਉਂਕਿ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਦੇ ਹੰਗਾਮੇ ਕਾਰਨ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਸ਼ੁਰੂ ਹੋਣ ਤੋਂ ਕੁਝ ਮਿੰਟ ਬਾਅਦ ਹੀ ਸਦਨ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸ਼ਾਮ ਨੂੰ 10 ਮਿੰਟ ਦੀ ਕਾਰਵਾਈ ਤੋਂ ਬਾਅਦ ਸਦਨ ਸਾਰੇ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ। ਸੂਰਤ ਦੀ ਅਦਾਲਤ ਵੱਲੋਂ 2019 ਦੇ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਦੇ ਮੱਦੇਨਜ਼ਰ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿੱਚ ਕਾਲੇ ਕੱਪੜੇ ਪਹਿਨੇ ਕਾਂਗਰਸੀ ਮੈਂਬਰ ਸਦਨ ਵਿੱਚ ਆਏ। ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨੇ ਕਾਲਾ ਸਕਾਰਫ ਪਾਇਆ ਹੋਇਆ ਸੀ। ਨੈਸ਼ਨਲ ਕਾਨਫਰੰਸ ਦੇ ਸੰਸਦ ਮੈਂਬਰ ਫਾਰੂਕ ਅਬਦੁੱਲਾ ਕਾਲੇ ਰੰਗ ਦਾ ਕੁੜਤਾ ਪਾ ਕੇ ਆਏ ਸਨ। ਕੁਝ ਮੈਂਬਰ ਕਾਗਜ਼ ਫਾੜਦੇ ਅਤੇ ਹਵਾ ਵਿੱਚ ਸੁੱਟਦੇ ਵੀ ਦੇਖੇ ਗਏ। ਇਸ ਦੌਰਾਨ ਕਾਂਗਰਸ ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ‘ਚ ਕਾਲੇ ਚੋਗੇ ਪਾ ਕੇ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਹੀ ਰਾਜ ਸਭਾ ਵਿਚ ਜਾਰੀ ਅੜਿੱਕਾ ਅੱਜ ਵੀ ਜਾਰੀ ਰਿਹਾ। ਵੱਖ-ਵੱਖ ਮੁੱਦਿਆਂ ‘ਤੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਉਪਰਲੇ ਸਦਨ ਦੀ ਬੈਠਕ ਸ਼ੁਰੂ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਬਾਅਦ ਦੁਪਹਿਰ 2 ਵਜੇ ਸਦਨ ਮੁੜ ਜੁੜਿਆ ਤਾਂ ਹਾਲਾਤ ਪਹਿਲਾਂ ਵਾਲੇ ਰਹਿਣ ਕਾਰਨ ਸਦਨ ਨੂੰ ਸਾਰੇ ਦਿਨ ਲਈ ਉਠਾਅ ਦਿੱਤਾ ਗਿਆ।

News Source link