ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 26 ਮਈ

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਸੇਵਾਵਾਂ ਬਾਰੇ ਕੇਂਦਰੀ ਆਰਡੀਨੈਂਸ ਮੁੱਦੇ ‘ਤੇ ਸਮਰਥਨ ਹਾਸਲ ਕਰਨ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਤੋਂ ਮਿਲਣ ਲਈ ਸਮਾਂ ਮੰਗਿਆ। ਸ੍ਰੀ ਕੇਜਰੀਵਾਲ ਨੇ ਟਵੀਟ ਕੀਤਾ,’ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਆਰਡੀਨੈਂਸ ਖ਼ਿਲਾਫ਼ ਸੰਸਦ ਵਿੱਚ ਕਾਂਗਰਸ ਦੀ ਹਮਾਇਤ ਲੈਣ, ਸੰਘੀ ਢਾਂਚੇ ਅਤੇ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਹਮਲਿਆਾਂ ਬਾਰੇ ਚਰਚਾ ਕਰਨ ਲਈ ਅੱਜ ਸਵੇਰੇ ਕਾਂਗਰਸ ਪ੍ਰਧਾਨ ਖੜਗੇ ਜੀ ਅਤੇ ਰਾਹੁਲ ਗਾਂਧੀ ਜੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।’

News Source link