ਨਵੀਂ ਦਿੱਲੀ, 26 ਮਈ

ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ‘ਨੌ ਸਾਲ, ਨੌਂ ਸੁਆਲ’ ਨਾਮਕ ਕਿਤਾਬਚਾ ਜਾਰੀ ਕਰਦਿਆਂ ਕਿਹਾ ਕਿ 26 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਨੂੰ ‘ਮੁਆਫੀ ਦਿਵਸ’ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪੱਤਰਕਾਰਾਂ ਨੂੰ ਕਿਹਾ,’ਨੌ ਸਾਲਾਂ ਬਾਅਦ ਅੱਜ ਕਾਂਗਰਸ ਨੌਂ ਸਵਾਲ ਪੁੱਛ ਰਹੀ ਹੈ। ਇਹ ਸਵਾਲ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਪੁੱਛੇ ਸਨ ਪਰ ਪ੍ਰਧਾਨ ਮੰਤਰੀ ਅਤੇ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ।’ ਉਨ੍ਹਾਂ ਸਵਾਲ ਕੀਤਾ, ‘ਪ੍ਰਧਾਨ ਮੰਤਰੀ ਜੀ, ਮਹਿੰਗਾਈ ਅਤੇ ਬੇਰੁਜ਼ਗਾਰੀ ਕਿਉਂ ਅਸਮਾਨ ਛੂਹ ਰਹੀ ਹੈ? ਇਹ ਆਰਥਿਕ ਅਸਮਾਨਤਾ ਕਿਉਂ ਵਧ ਰਹੀ ਹੈ? ਅਜਿਹਾ ਕਿਉਂ ਹੈ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਿਉਂ ਨਹੀਂ ਹੋਈ, ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ ਗਏ? ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਗਈ? ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਐੱਸਬੀਆਈ ਅਤੇ ਐੱਲਆਈਸੀ ‘ਚ ਜਮ੍ਹਾ ਲੋਕਾਂ ਦੀ ਮਿਹਨਤ ਦੀ ਕਮਾਈ ਇਸ ਸਮੂਹ ‘ਚ ਕਿਉਂ ਲਗਾਈ ਗਈ, ਅਡਾਨੀ ਸਮੂਹ ਦੀਆਂ ਸ਼ੈੱਲ ਕੰਪਨੀਆਂ ‘ਚ ਜਮ੍ਹਾ 20,000 ਕਰੋੜ ਰੁਪਏ ਕਿਸਦੇ ਹਨ? ਪ੍ਰਧਾਨ ਮੰਤਰੀ ਜੀ, ਚੀਨ ਨੂੰ ਅੱਖ ਦਿਖਾਉਣ ਦੀ ਗੱਲ ਕਰਨ ਦੇ ਬਾਵਜੂਦ ਤੁਸੀਂ ਚੀਨ ਨੂੰ ਕਲੀਨ ਚਿੱਟ ਕਿਉਂ ਦਿੱਤੀ? ਸਿਆਸੀ ਲਾਹੇ ਲਈ ਡਰ ਦਾ ਮਾਹੌਲ ਕਿਉਂ ਬਣਾਇਆ ਜਾ ਰਿਹਾ ਹੈ? ਤੁਸੀਂ ਔਰਤਾਂ, ਦਲਿਤਾਂ, ਆਦਿਵਾਸੀਆਂ ਅਤੇ ਘੱਟ ਗਿਣਤੀਆਂ ‘ਤੇ ਹੋ ਰਹੇ ਅੱਤਿਆਚਾਰਾਂ ‘ਤੇ ਚੁੱਪ ਕਿਉਂ ਹੋ, ਜਾਤੀ ਆਧਾਰਿਤ ਜਨਗਣਨਾ ‘ਤੇ ਚੁੱਪ ਕਿਉਂ ਹੋ? ਅਜਿਹਾ ਕਿਉਂ ਹੈ ਕਿ ਵਿਰੋਧੀ ਧਿਰ ਦੇ ਨੇਤਾਵਾਂ ਵਿਰੁੱਧ ਬਦਲਾਖੋਰੀ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਵਿਰੋਧੀ ਧਿਰ ਦੀਆਂ ਸਰਕਾਰਾਂ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ? ਕੀ ਇਹ ਨਹੀਂ ਹੈ ਕਿ 40 ਲੱਖ ਲੋਕਾਂ ਦੀ ਕੁਪ੍ਰਬੰਧਨ ਕਾਰਨ ਮੌਤ ਹੋ ਗਈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਕਿਉਂ ਨਹੀਂ ਦਿੱਤਾ ਗਿਆ? ਪ੍ਰਧਾਨ ਮੰਤਰੀ ਨੂੰ ਇਨ੍ਹਾਂ ਸਵਾਲਾਂ ‘ਤੇ ਆਪਣ ਬੋਲਣਾ ਚਾਹੀਦਾ ਹੈ।’

News Source link