ਸ੍ਰੀਨਗਰ, 20 ਨਵੰਬਰ
ਬੀਤੀ ਰਾਤ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ ਜਾਣ ਕਾਰਨ ਅੱਜ ਸਵੇਰੇ ਸ੍ਰੀਨਗਰ ਸਮੇਤ ਕਈ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੀ ਤੇ ਤਾਪਮਾਨ ਵਿੱਚ ਗਿਰਾਵਟ ਕਾਰਨ ਕਸ਼ਮੀਰ ਵਿੱਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 0.8 ਡਿਗਰੀ ਸੈਲਸੀਅਸ ਸੀ, ਜੋ ਸਾਲ ਦੇ ਇਸ ਸੀਜ਼ਨ ਲਈ ਆਮ ਨਾਲੋਂ 1.2 ਡਿਗਰੀ ਸੈਲਸੀਅਸ ਘੱਟ ਹੈ।

The post ਕਸ਼ਮੀਰ ’ਚ ਪਾਰਾ ਸਿਰਫ਼ ਤੋਂ ਹੇਠਾਂ, ਵਾਦੀ ਸੀਤ ਲਹਿਰ ਦੀ ਲਪੇਟ ’ਚ appeared first on punjabitribuneonline.com.

News Source link