ਦਸਮ ਪਾਤਸ਼ਾਹ ਦੇ ਪਾਵਨ ਜਨਮ ਅਸਥਾਨ ਤਖ਼ਤ ਸ਼੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਟਨੇ ਦੀ ਧਰਤੀ ਸ਼ਰਧਾ ਦੇ ਰੰਗ ਵਿੱਚ ਰੰਗੀ ਨਜ਼ਰ ਆਈ। ਅੱਜ ਸਵੇਰ ਤੋਂ ਹੀ ਲੰਮੀਆਂ ਕਤਾਰਾਂ ਦੇ ‘ਚ ਸੰਗਤਾਂ ਆਪਣੀ ਵਾਰੀ ਦੀ ਉਡੀਕ ਕਰਦੀਆਂ ਗੁਰੂ ਦਰਬਾਰ ਦੇ ਵਿੱਚ ਨਤਮਸਤਕ ਹੋ ਰਹੀਆਂ ਸਨ।

ਚੰਡੀਗੜ੍ਹਦਸਮ ਪਾਤਸ਼ਾਹ ਦੇ ਪਾਵਨ ਜਨਮ ਅਸਥਾਨ ਤਖ਼ਤ ਸ਼੍ਰੀ ਹਰਿਮੰਦਰ ਜੀਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪਟਨੇ ਦੀ ਧਰਤੀ ਸ਼ਰਧਾ ਦੇ ਰੰਗ ਵਿੱਚ ਰੰਗੀ ਨਜ਼ਰ ਆਈ। ਅੱਜ ਸਵੇਰ ਤੋਂ ਹੀ ਲੰਮੀਆਂ ਕਤਾਰਾਂ ਦੇ ਚ ਸੰਗਤਾਂ ਆਪਣੀ ਵਾਰੀ ਦੀ ਉਡੀਕ ਕਰਦੀਆਂ ਗੁਰੂ ਦਰਬਾਰ ਦੇ ਵਿੱਚ ਨਤਮਸਤਕ ਹੋ ਰਹੀਆਂ ਸਨ।

ਪੰਜਾਬ ਤੋਂ ਇਲਾਵਾ ਬਿਹਾਰ ਦੇ ਲੋਕ ਵੀ ਆਪਣੀ ਹਾਜ਼ਰੀ ਲਵਾਉਣ ਦੇ ਲਈ ਵੱਡੀ ਗਿਣਤੀ ਵਿੱਚ ਪਹੁੰਚੇ। ਪਿਛਲੇ ਤਿੰਨ ਦਿਨਾਂ ਤੋਂ ਤਖ਼ਤ ਸਾਹਿਬ ਵਿੱਖੇ ਨਿਰੰਤਰ ਗੁਰਬਾਣੀ ਦੇ ਪ੍ਰਵਾਹ ਚੱਲ ਰਹੇ ਸੀ। ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪੰਥ ਦੀਆਂ ਸਿਰਮੌਰ ਜਥੇਬੰਦੀਆਂਸਿੰਘ ਸਾਹਿਬਾਨਨਿਹੰਗ ਸਿੰਘਾਂ ਦਲਾਂ ਦੇ ਮੁਖੀ ਉਚੇਚੇ ਤੌਰ ਤੇ ਪਹੁੰਚੇ।ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਗੁਰੂ ਦਰਬਾਰ ਚ ਮੱਥਾ ਟੇਕਿਆ ਤੇ ਸੰਗਤ ਨੂੰ ਸੰਬੋਧਨ ਹੁੰਦੇ ਹੋਏ ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਨੇ ਪੂਰੀ ਲੋਕਾਈ ਲਈ ਆਪਣਾ ਸਰਬੰਸ ਵਾਰਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਨੂੰ ਬਿਹਾਰ ਮਿਉਜ਼ੀਅਮ ਚ ਰੱਖਿਆ ਜਾਵੇਗਾਦਸਮੇਸ਼ ਪਿਤਾ ਕੇਵਲ ਸਿੱਖਾਂ ਦੇ ਹੀ ਨਹੀਂ ਪੂਰੀ ਲੋਕਾਈ ਦੇ ਗੁਰੂ ਹਨ।

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਬਿਹਾਰ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਨਾਇਆ ਜਾਵੇਗਾ।

ਉਧਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦਸਮ ਪਾਤਸ਼ਾਹ ਨੇ ਜਾਤਪਾਤ ਨੂੰ ਮਿੱਟਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ। ਜਿਸ ਭਾਵਨਾ ਨਾਲ ਨਤਿਸ਼ ਸਰਕਾਰ ਨੇ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਉਸ ਲਈ ਉਹ ਵਧਾਈ ਦੀ ਪਾਤਰ ਹੈ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ ਨੇ ਦਸਮ ਪਾਤਸ਼ਾਹ ਦੀ ਲਾਸਾਨੀ ਕੁਰਬਾਨੀ ਦਾ ਇਤਿਹਾਸ ਸੁਣਾਉਂਦੇ ਹੋਏ ਕਿਹਾ ਕਿ ਬਿਹਾਰ ਸਰਕਾਰ ਨੇ ਬਹੁਤ ਵਧੀਆਂ ਪ੍ਰਬੰਧ ਕੀਤੇ ਹਨ ਪਰ ਸਾਡੇ ਵਾਲੇ ਰਾਜੇ ਦੇ ਸਾਰੇ ਪ੍ਰਬੰਧ ਫੇਲ੍ਹ ਸਾਬਤ ਹੋਏ।ਬੁੱਢਾ ਦਲ ਦੇ ਮੁੱਖੀ ਸਿੰਘ ਸਾਹਿਬ ਜੱਥੇਦਾਰ ਬਾਬਾ ਬਲਬੀਰ ਸਿੰਘ ਨੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਈਆਂ ਸੰਗਤਾ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਪੰਥ ਦੇ ਮਹਾਨ ਪ੍ਰਚਾਰਕ ਤੇ ਰਾਗੀ ਸਿੰਘਾਂ ਵੱਲੋਂ ਪਹੁੰਚੀ ਸੰਗਤ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।