ਮਜੀਠਾ ਥਾਣੇ ਅਧੀਨ ਪੈਂਦੇ ਪਿੰਡ ਉਮਰਪੁਰਾ ਵਿਖੇ ਬੁੱਧਵਾਰ ਦੀ ਰਾਤ ਹਥਿਆਰਬੰਦ ਵਿਅਕਤੀਆਂ ਨੇ ਅਕਾਲੀ ਲੀਡਰ ਗੁਰਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਦੀ ਪਤਨੀ ਪਿੰਡ ਦੀ ਸਰਪੰਚ ਹੈ। ਉਹ ਪਿੰਡ ਦੇ ਗੁਰਦੁਆਰੇ ਤੋਂ ਵਾਪਸ ਆ ਰਿਹਾ ਸੀ ਜਦੋਂ ਇਹ ਘਟਨਾ ਵਾਪਰੀ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਜੀਠਾਮਜੀਠਾ ਥਾਣੇ ਅਧੀਨ ਪੈਂਦੇ ਪਿੰਡ ਉਮਰਪੁਰਾ ਵਿਖੇ ਬੁੱਧਵਾਰ ਦੀ ਰਾਤ ਹਥਿਆਰਬੰਦ ਵਿਅਕਤੀਆਂ ਨੇ ਅਕਾਲੀ ਲੀਡਰ ਗੁਰਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਦੀ ਪਤਨੀ ਪਿੰਡ ਦੀ ਸਰਪੰਚ ਹੈ। ਉਹ ਪਿੰਡ ਦੇ ਗੁਰਦੁਆਰੇ ਤੋਂ ਵਾਪਸ ਆ ਰਿਹਾ ਸੀ ਜਦੋਂ ਇਹ ਘਟਨਾ ਵਾਪਰੀ ਤੇ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਮ੍ਰਿਤਕ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਕਰੀਬੀ ਰਿਹਾ ਹੈ। ਐਸਐਸਪੀ ਵਿਕਰਮਜੀਤ ਦੁੱਗਲਐਸਪੀ (ਡੀਅਮਨਦੀਪ ਕੌਰ ਤੇ ਡੀਐਸਪੀ ਅਰੁਣ ਸ਼ਰਮਾ ਸਣੇ ਸੀਨੀਅਰ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ। ਪੁਲਿਸ ਨੂੰ ਇਸ ਚ ਗੈਂਗਸਟਰਾਂ ਦੇ ਹੱਥ ਹੋਣ ਦਾ ਸ਼ੱਕ ਹੈ।

ਮ੍ਰਿਤਕ ਦੀ ਭਰਜਾਈ ਚਰਨਜੀਤ ਕੌਰ ਦੇ ਬਿਆਨ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਹਰਮਨਜੀਤ ਸਿੰਘ ਤੇ ਉਸ ਦੇ ਪਿਤਾ ਨਿਰਮਲ ਸਿੰਘ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਮੁਤਾਬਕ ਜਦੋਂ ਗੁਰਦੀਪ ਰਾਤ ਕਰੀਬ ਵਜੇ ਗੁਰਦੁਆਰੇ ਤੋਂ ਘਰ ਪਰਤ ਰਿਹਾ ਸੀ ਤਾਂ ਹਥਿਆਰਬੰਦ ਵਿਅਕਤੀਆਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਪੰਜ ਗੋਲੀਆਂ ਲੱਗੀਆਂ। ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ।