ਭਵਾਨੀ ਨਗਰ ‘ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਬਜ਼ੁਰਗ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦਰਅਸਲ ਬਜ਼ੁਰਗ ਬੈਂਕ ‘ਚੋਂ ਪੈਸੇ ਕਢਵਾ ਕੇ ਘਰ ਪਹੁੰਚਿਆ ਤਾਂ ਕੁਝ ਹਮਲਾਵਰਾਂ ਵੱਲੋਂ ਉਸ ‘ਤੇ ਹਮਲਾ ਕਰ ਦਿੱਤਾ ਗਿਆ।

ਅੰਮ੍ਰਿਤਸਰ: ਭਵਾਨੀ ਨਗਰ ‘ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਬਜ਼ੁਰਗ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦਰਅਸਲ ਬਜ਼ੁਰਗ ਬੈਂਕ ‘ਚੋਂ ਪੈਸੇ ਕਢਵਾ ਕੇ ਘਰ ਪਹੁੰਚਿਆ ਤਾਂ ਕੁਝ ਹਮਲਾਵਰਾਂ ਵੱਲੋਂ ਉਸ ‘ਤੇ ਹਮਲਾ ਕਰ ਦਿੱਤਾ ਗਿਆ।

ਹਮਲਾਵਰਾਂ ਨੇ ਪਿਸਤੌਲ ਨਾਲ ਸੱਟ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਤੇ ਉਸ ਤੋਂ ਬੈਂਕ ‘ਚੋਂ ਕਢਾਏ 50,000 ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਬਜ਼ੁਰਗ ਦੇ ਘਰ ਬਾਹਰ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ।

ਇਸ ਤੋਂ ਬਾਅਦ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।