ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਚੰਡੀਗੜ੍ਹ ਸਿਹਤ ਵਿਭਾਗ ਨੇ ਐਡਵਾਇਸਰੀ ਜਾਰੀ ਕੀਤੀ ਹੈ। ਵਿਭਾਗ ਨੇ ਨਿਰਦੇਸ਼ ਦਿੱਤੇ ਹਨ ਕਿ ਇਹ ਨਵੀਂ ਬਿਮਾਰੀ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਫੈਲਣ ਤੋਂ ਰੋਕਣ ਲਈ ਚੰਡੀਗੜ੍ਹ ਸਿਹਤ ਵਿਭਾਗ ਨੇ ਐਡਵਾਇਸਰੀ ਜਾਰੀ ਕੀਤੀ ਹੈ। ਵਿਭਾਗ ਨੇ ਨਿਰਦੇਸ਼ ਦਿੱਤੇ ਹਨ ਕਿ ਇਹ ਨਵੀਂ ਬਿਮਾਰੀ ਹੈ। ਸ਼ੁਰੂਆਤੀ ਲੱਛਣ ਜਿਵੇਂ ਤੇਜ਼ ਬੁਖਾਰ, ਖੰਘ ਤੇ ਸਾਹ ਲੇਣ ‘ਚ ਤਕਲੀਫ ਹੋਵੇ ਤਾਂ ਤੁਰੰਤ ਜਾਂਚ ਕਰਵਾਓ। 15 ਜਨਵਰੀ ਤੋਂ ਬਾਅਦ ਚੀਨ ਤੋਂ ਵਾਪਿਸ ਆਏ ਭਾਰਤੀ ਨਾਗਰਿਕਾਂ ਨੂੰ ਕੋਰੋਨਾਵਾਇਰਸ ਦੇ ਜ਼ਰੂਰੀ ਟੈਸਟ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਵਿਭਾਗ ਨੇ ਨੈਸ਼ਨਲ ਟੋਲ ਫ੍ਰੀ ਨੰਬਰ 011-23978046 ਵੀ ਜਾਰੀ ਕੀਤਾ ਹੈ। ਜੀਐਮਐਸਐਚ 16 ਦੇ ਡਾਇਰੈਕਟਰ ਜੀ ਦੀਵਾਨ ਨੇ ਇਸ ਨਾਲ ਸੰਬੰਧਿਤ ਯੂਟੀ ਪੁਲਿਸ ਨੂੰ ਇੱਕ ਪੱਤਰ ਲਿਖਿਆ ਹੈ। ਇਸ ‘ਚ ਵਾਇਰਸ ਸੰਬੰਧਿਤ ਜਾਣਕਾਰੀ ਦੇ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਕਰੋ ਇਹ ਵਾਇਰਸ ਦੇ ਰੋਕਥਾਮ ਉਪਾਅ :

– ਆਪਣੇ ਹੱਥਾਂ ਨੂੰ ਸਾਬਣ ਤੇ ਪਾਣੀ ਜਾਂ ਸੈਨਟਾਈਜ਼ਰ ਨਾਲ ਸਾਫ਼ ਕਰੋ।

– ਖੰਘ ਤੇ ਛਿੱਕ ਆਉਣ ਵੇਲੇ, ਆਪਣੀ ਨੱਕ ਤੇ ਮੂੰਹ ਨੂੰ ਰੁਮਾਲ ਨਾਲ ਢੱਕੋ।

-ਜ਼ੁਕਾਮ ਜਾਂ ਫਲੂ ਵਰਗੇ ਲੱਛਣ ਵਾਲੇ ਲੋਕਾਂ ਨਾਲ ਨੇੜਲੇ ਸੰਪਰਕ ਕਰਨ ਤੋਂ ਪ੍ਰਹੇਜ਼ ਕਰੋ।

-ਇਸ ਤੋਂ ਇਲਾਵਾ, ਖਾਣਾ ਚੰਗੀ ਤਰ੍ਹਾਂ ਪਕਾਓ, ਮੀਟ ਤੇ ਅੰਡੇ ਪਕਾਉਣ ਤੋਂ ਬਾਅਦ ਹੀ ਖਾਓ। ਜਾਨਵਰਾਂ ਦੇ ਸੰਪਰਕ ਵਿੱਚ ਘੱਟ ਆਓ।