ਕੋਰੋਨਾਵਾਇਰਸ ਕਰਕੇ ਸਾਰੇ ਦੇਸ਼ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੀ ਕਿਸੇ ਤਰ੍ਹਾਂ ਦਾ ਕੋਈ ਰਿਸਕ ਨਹੀਂ ਲੈਣਾ ਚਾਹੁੰਦਾ।

ਅੰਮ੍ਰਿਤਸਰ: ਕੋਰੋਨਾਵਾਇਰਸ ਕਰਕੇ ਸਾਰੇ ਦੇਸ਼ ‘ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੀ ਕਿਸੇ ਤਰ੍ਹਾਂ ਦਾ ਕੋਈ ਰਿਸਕ ਨਹੀਂ ਲੈਣਾ ਚਾਹੁੰਦਾ। ਇਸ ਸਾਵਧਾਨੀ ਦੇ ਮੱਦੇਨਜ਼ਰ ਅੱਜ ਸਪੇਨ ਏਅਰਵੇਜ਼ ਤੋਂ ਆਈ ਕਤਰ ਏਅਰਵੇਜ਼ ਦੀ ਉਡਾਣ ‘ਚ 11 ਲੋਕਾਂ ਨੂੰ ਏਅਰਪੋਰਟ ਤੋਂ ਸਿੱਧਾ ਓਥ ਸੈਂਟਰ ਲੈ ਜਾਇਆ ਗਿਆ ਜਿੱਥੇ ਉਨ੍ਹਾਂ ਨੁੰ 14 ਦਿਨ ਨਿਗਰਾਨੀ ‘ਚ ਰੱਖਿਆ ਜਾਵੇਗਾ।

ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਹੰਗਾਮਾ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਲੈਣ ਆਏ ਸੀ ਪਰ ਵਿਦੇਸ਼ ਤੋਂ ਆਏ ਲੋਕਾਂ ਨੂੰ ਸਿੱਧੇ ਓਥ ਸੈਂਟਰ ਲਿਆਂਦਾ ਗਿਆ। ਜਿੱਥੇ ਸਵੇਰ ਤੋਂ ਉਨ੍ਹਾਂ ਦੇ ਰਿਸ਼ਤੇਦਾਰ ਬਾਹਰ ਬੈਠੇ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਸੈਂਟਰ ਦੀ ਹਾਲਤ ਠੀਕ ਨਹੀਂ ਤੇ ਅੰਦਰ ਕਾਫੀ ਗੰਦਗੀ ਹੈ ਨਾਲ ਹੀ ਇਨ੍ਹਾਂ ਲੋਕਾਂ ‘ਚ ਔਰਤਾਂ ਤੇ ਆਦਮੀਆਂ ਦੇ ਨਾਲ ਇੱਕ ਨੌਂ ਸਾਲ ਦਾ ਬੱਚਾ ਵੀ ਹੈ।

ਉਧਰ ਦੂਜੇ ਪਾਸੇ ਐਸਡੀਐਮ ਦਾ ਕਹਿਣਾ ਹੈ ਕਿ ਸਰਕਾਰ ਦੇ ਹੁਕਮਾਂ ਮੁਤਾਬਕ ਉਹ ਕੰਮ ਕਰ ਰਹੇ ਹਨ ਤੇ ਉਨ੍ਹਾਂ ਲੋਕਾਂ ਨੂੰ 14 ਦਿਨਾਂ ਤਕ ਇੱਥੇ ਰੱਖਿਆ ਜਾਵੇਗਾ। ਉਸ ਤੋਂ ਬਾਅਦ ਰਿਪੋਰਟ ਆਉਣ ਤੋਂ ਬਾਅਦ ਅੱਗੇ ਕੁਝ ਐਕਸ਼ਨ ਲਿਆ ਜਾਵੇਗਾ।