ਕੋਰੋਨਾਵਾਇਰਸ ਦਾ ਕਹਿਰ ਹਰ ਪਾਸੇ ਹੈ। ਇਸ ਦੇ ਮੱਦੇਨਜ਼ਰ ਰੁੱਖਿਆ ਨੂੰ ਲੈ ਕੇ ਭਾਰਤ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਵੀ ਸਖ਼ਤ ਕਦਮ ਚੁੱਕ ਰਹੀਆਂ ਹਨ।

ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਹਰ ਪਾਸੇ ਹੈ। ਇਸ ਦੇ ਮੱਦੇਨਜ਼ਰ ਰੁੱਖਿਆ ਨੂੰ ਲੈ ਕੇ ਭਾਰਤ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰਾਂ ਵੀ ਸਖ਼ਤ ਕਦਮ ਚੁੱਕ ਰਹੀਆਂ ਹਨ। ਜਿੱਥੇ ਸੂਬੇ ‘ਚ ਵਿਦਿਅਕ ਅਦਾਰੇ ਬੰਦ ਕਰਨ ਦੇ ਨਾਲ-ਨਾਲ ਸਰਕਾਰ ਨੇ ਹੋਰ ਭੀੜ ਵਾਲੀਆਂ ਥਾਂਵਾਂ ‘ਤੇ ਇੱਕਠ ਤੋਂ ਮਨਾਹੀ ਕੀਤੀ ਹੈ।

ਇਸ ਦੇ ਨਾਲ ਹੀ ਪ੍ਰਸਾਸ਼ਨ ਨੇ ਕੋਰੋਨਾ ਕਰਕੇ ਰੌਕ ਗਾਰਡਨ ਨੂੰ ਵੀ 31 ਮਾਰਚ ਤਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ।