ਤਾਂਬੇ ਦੇ ਭਾਂਡੇ ‘ਚ ਪਾਣੀ ਪੀਣ ਨਾਲ ਕੈਂਸਰ ਦਾ ਖ਼ਤਰਾ ਵੀ ਹੁੰਦਾ ਹੈ ਦੂਰ
ਤਾਂਬੇ ਦੇ ਭਾਂਡੇ ‘ਚ ਪਾਣੀ ਪੀਣ ਨਾਲ ਕੈਂਸਰ ਦਾ ਖ਼ਤਰਾ ਵੀ ਹੁੰਦਾ ਹੈ ਦੂਰ

ਆਯੁਰਵੇਦ ‘ਚ ਪੰਜ ਧਾਤੂਆਂ ਦੇ ਭਾਂਡਿਆਂ ‘ਚ ਖਾਣਾ ਵਧੀਆ ਦੱਸਿਆ ਗਿਆ ਹੈ ਅਤੇ ਇਨ੍ਹਾਂ ਫ਼ਾਇਦਿਆਂ ਨੂੰ ਸਾਇੰਸ ਵੀ ਮੰਨਦੀ ਹੈ। ਇਸੇ ਤਰ੍ਹਾਂ ਤਾਂਬੇ ਦੇ ਭਾਂਡੇ ਦੀ ਵੀ ਅਜਿਹੀ ਹੀ ਖ਼ਾਸੀਅਤ ਹੈ ਜੋ ਤੁਹਾਡੀ ਸਿਹਤ ਲਈ ਬਹੁਤ ਜ਼ਰੂਰੀ ਹੈ। ਤਾਂਬੇ ਦੇ ਭਾਂਡੇ ‘ਚ ਪਿਆ ਪਾਣੀ ਕੁਦਰਤੀ ਤਰੀਕੇ ਨਾਲ ਸਾਫ਼ ਹੋ ਜਾਂਦਾ ਹੈ। ਤਾਂਬਾ ਪਾਣੀ ‘ਚ ਮੌਜੂਦ ਬੈਕਟੀਰੀਆ ਨੂੰ ਨਸ਼ਟ ਕਰ ਦਿੰਦਾ ਹੈ ਜਿਸ ਨਾਲ ਪਾਣੀ ਸਾਫ਼ ਹੋ ਜਾਂਦਾ ਹੈ ਅਤੇ ਸ਼ਰੀਰ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਦਾ ਹੈ। ਤਾਂਬੇ ‘ਚ ਮਹੱਤਵਪੂਰਨ ਟ੍ਰੇਸ ਮਿਨਰਜ਼ ਹੁੰਦੇ ਹਨ ਜੋ ਮਨੁੱਖ ਦੀ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ। ਇਸ ‘ਚ ਐਂਟੀਆਕਸੀਡੈਂਟਸ ਹੁੰਦੇ ਹਨ ਜੋ ਜ਼ਹਿਰੀਲੇ ਪਦਾਰਥ ਨੂੰ ਬੇਅਸਰ ਕਰਨ ‘ਚ ਮਦਦ ਕਰਦੇ ਹਨ। ਆਓ ਤੁਹਾਨੂੰ ਦੱਸਦੇ ਹਾਂ ਤਾਂਬੇ ਦੇ ਬਰਤਨ ‘ਚ ਪਾਣੀ ਪੀਣ ਦੇ ਕੀ ਫ਼ਾਇਦੇ ਹੁੰਦੇ ਹਨ।
ਬੈਕਟੀਰੀਆ ਤੋਂ ਰੱਖਿਆ ਕਰਦਾ ਹੈ: ਤਾਂਬਾ ਯਾਨੀ ਕੌਪਰ ਸਿੱਧੇ ਤੌਰ ‘ਤੇ ਤੁਹਾਡੇ ਸ਼ਰੀਰ ‘ਚ ਕੌਪਰ ਦੀ ਕਮੀ ਨੂੰ ਪੂਰਾ ਕਰਦਾ ਹੈ ਅਤੇ ਬੀਮਾਰੀ ਪੈਦਾ ਕਰਨ ਵਾਲੇ ਬੈਕਟੀਰੀਆ ਤੋਂ ਸੁਰੱਖਿਆ ਦਿੰਦਾ ਹੈ। ਤਾਂਬੇ ਦੇ ਭਾਂਡੇ ‘ਚ ਰੱਖਿਆ ਪਾਣੀ ਪੂਰੀ ਤਰ੍ਹਾਂ ਸ਼ੁੱਧ ਮੰਨਿਆ ਜਾਂਦਾ ਹੈ। ਇਹ ਡਾਇਰੀਆ, ਪੀਲੀਆ ਅਤੇ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਪੈਦਾ ਕਰਨ ਵਾਲੇ ਬੈਕਟੀਰੀਆ ਨੂੰ ਖ਼ਤਮ ਕਰ ਦਿੰਦਾ ਹੈ।
ਪੇਟ ਦੀਆਂ ਸਮੱਸਿਆਵਾਂ ਤੋਂ ਮਿਲੇਗਾ ਛੁਟਕਾਰਾ: ਪੇਟੀ ਦੀਆਂ ਸਮੱਸਿਆਵਾਂ ਲਈ ਤਾਂਬੇ ਦੇ ਭਾਂਡੇ ‘ਚ ਪਾਣੀ ਪੀਣਾ ਬੇਹੱਦ ਫ਼ਾਇਦੇਮੰਦ ਸਾਬਿਤ ਹੁੰਦਾ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਪੇਟ ਦਰਦ, ਗੈਸ, ਐਸੀਡਿਟੀ ਅਤੇ ਕਬਜ਼ ਵਰਗੀਆਂ ਪਰੇਸ਼ਾਨੀਆਂ ਤੋਂ ਨਿਜਾਤ ਮਿਲ ਸਕਦੀ ਹੈ। ਐਨੀਮੀਆ ਦੀ ਸਮੱਸਿਆ ਤੋਂ ਵੀ ਤਾਂਬੇ ਦੇ ਭਾਂਡੇ ‘ਚ ਰੱਖਿਆ ਪਾਣੀ ਪੀਣ ਨਾਲ ਲਾਭ ਮਿਲਦਾ ਹੈ।
ਸ਼ਰੀਰ ਦੀ ਸੋਜ ਕਰੇ ਘੱਟ: ਤਾਂਬੇ ‘ਚ ਐਂਟੀ-ਇਨਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਸ਼ਰੀਰ ‘ਚ ਦਰਦ, ਖਿਚਾਅ ਅਤੇ ਸੋਜ ਦੀ ਸਮੱਸਿਆ ਨਹੀਂ ਹੋਣ ਦਿੰਦੇ ਹਨ।
ਕੈਂਸਰ ਨੂੰ ਰੋਕਣ ‘ਚ ਫ਼ਾਇਦੇਮੰਦ: ਅਮਰੀਕਨ ਕੈਂਸਰ ਸੋਸਾਇਟੀ ਮੁਤਾਬਿਕ ਤਾਂਬਾ ਕੈਂਸਰ ਦੀ ਸ਼ੁਰੂਆਤ ਨੂੰ ਰੋਕਣ ‘ਚ ਮਦਦ ਕਰਦਾ ਹੈ ਅਤੇ ਇਸ ‘ਚ ਕੈਂਸਰ ਵਿਰੋਧੀ ਤੱਤ ਮੌਜੂਦ ਹੁੰਦੇ ਹਨ। ਸ਼ਰੀਰ ਦੀ ਅੰਦਰੂਨੀ ਸਫ਼ਾਈ ਲਈ ਤਾਂਬੇ ਦੇ ਭਾਂਡੇ ‘ਚ ਪਾਣੀ ਪੀਣਾ ਕਾਫ਼ੀ ਲਾਭਦਾਇਕ ਹੁੰਦਾ ਹੈ। ਇਸ ਤੋਂ ਇਲਾਵਾ ਇਹ ਲਿਵਰ ਅਤੇ ਕਿਡਨੀ ਨੂੰ ਸਿਹਤਮੰਦ ਰੱਖਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਇਨਫ਼ੈਕਸ਼ਨ ਨਾਲ ਨਜਿੱਠਣ ਲਈ ਤਾਂਬੇ ਦੇ ਭਾਂਡੇ ‘ਚ ਰੱਖਿਆ ਪਾਣੀ ਪੀਣਾ ਬੇਹੱਦ ਫ਼ਾਇਦੇਮੰਦ ਹੁੰਦਾ ਹੈ।
ਚਮੜੀ ਦੀ ਸਮੱਸਿਆ ਨੂੰ ਕਰੇ ਘੱਟ: ਤਾਂਬੇ ਦੇ ਭਾਂਡੇ ‘ਚ ਰੱਖਿਆ ਪਾਣੀ ਪੀਣ ਨਾਲ ਚਮੜੀ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਹੀਂ ਹੁੰਦੀਆਂ। ਇਹ ਫ਼ੁੰਸੀਆਂ, ਕਿੱਲ, ਚਮੜੀ ਦੀਆਂ ਹੋਰ ਸਮੱਸਿਆਵਾਂ ਤੋਂ ਨਿਜਾਤ ਦਿਵਾਉਂਦਾ ਹੈ ਜਿਸ ਨਾਲ ਚਮੜੀ ਸਾਫ਼ ਅਤੇ ਚਮਕਦਾਰ ਦਿਖਾਈ ਦਿੰਦੀ ਹੈ।
ਪਾਚਣਤੰਤਰ ਕਰੇ ਵਧੀਆ: ਤਾਂਬੇ ਦਾ ਪਾਣੀ ਪਾਚਣਤੰਤਰ ਨੂੰ ਮਜ਼ਬੂਤ ਕਰਦਾ ਹੈ। ਰਾਤ ਦੇ ਸਮੇਂ ਤਾਂਬੇ ਦੇ ਭਾਂਡੇ ‘ਚ ਪਾਣੀ ਰੱਖ ਕੇ ਸਵੇਰੇ ਪਾਣੀ ਪੀਣ ਨਾਲ ਪਾਚਣਤੰਤਰ ਸਹੀ ਰਹਿੰਦਾ ਹੈ।
ਬਲੱਡ ਪ੍ਰੈਸ਼ਰ ਕਰੇ ਕੰਟਰੋਲ: ਤਾਂਬੇ ਦੇ ਭਾਂਡੇ ‘ਚ ਰੱਖਿਆ ਪਾਣੀ ਦਿਲ ਨੂੰ ਸਿਹਤਮੰਦ ਬਣਾਏ ਰੱਖਣ ਲਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਦਾ ਹੈ। ਇਸ ਤੋਂ ਇਲਾਵਾ ਇਹ ਹਾਰਟ ਅਟੈਕ ਦੇ ਖ਼ਤਰੇ ਨੂੰ ਵੀ ਇਹ ਘੱਟ ਕਰਦਾ ਹੈ।
ਜ਼ਖ਼ਮਾਂ ਨੂੰ ਭਰਦਾ ਹੈ ਜਲਦੀ: ਤਾਂਬੇ ‘ਚ ਐਂਟੀ-ਵਾਇਰਲ, ਐਂਟੀ ਬੈਕਟੀਰੀਅਲ ਅਤੇ ਐਂਟੀ ਇਨਫ਼ਲੇਮੇਟਰੀ ਗੁਣ ਹੁੰਦੇ ਹਨ ਜੋ ਜ਼ਖ਼ਮਾਂ ਨੂੰ ਜਲਦੀ ਭਰਨ ‘ਚ ਮਦਦ ਕਰਦੇ ਹਨ। ਇਸ ਦੇ ਨਾਲ ਹੀ ਇਹ ਹਿਊਮਨ ਸਿਸਟਮ ਨੂੰ ਸਹੀ ਕਰ ਕੇ ਨਵੀਆਂ ਕੋਸ਼ਿਕਾਵਾਂ ਦੇ ਉਤਪਾਦਨ ‘ਚ ਮਦਦ ਕਰਦਾ ਹੈ। ਇਹ ਸ਼ਰੀਰ ਦੇ ਅੰਦਰ ਹੋਣ ਵਾਲੇ ਜ਼ਖ਼ਮਾਂ ਨੂੰ ਜਲਦੀ ਭਰਨ ‘ਚ ਮਦਦ ਕਰਦਾ ਹੈ, ਖ਼ਾਸ ਕਰ ਕੇ ਪੇਟ ਦੇ।