ਚੰਡੀਗੜ੍ਹ ਸੀਟ ਨਾ ਮਿਲਣ ਮਗਰੋਂ ਨਵਜੋਤ ਸਿੱਧੂ ਦਾ ਐਲਾਨ
ਚੰਡੀਗੜ੍ਹ ਸੀਟ ਨਾ ਮਿਲਣ ਮਗਰੋਂ ਨਵਜੋਤ ਸਿੱਧੂ ਦਾ ਐਲਾਨ

ਚੰਡੀਗੜ੍ਹ: ਕਾਂਗਰਸ ਨੇ ਚੰਡੀਗੜ੍ਹ ਸੀਟ ਤੋਂ ਨਵਜੋਤ ਕੌਰ ਸਿੱਧੂ ਦੀ ਬਜਾਏ ਪੁਰਾਣੇ ਕਾਂਗਰਸ ਲੀਡਰ ਤੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਮਗਰੋਂ ਨਵਜੋਤ ਕੌਰ ਸਿੱਧੂ ਨੇ ਐਲਾਨ ਕੀਤਾ ਹੈ ਕਿ ਹੁਣ ਉਹ ਹੋਰ ਕਿਸੇ ਸੀਟ ਤੋਂ ਚੋਣ ਨਹੀਂ ਲੜਨਗੇ। ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਅੰਮ੍ਰਿਤਸਰ ਸੀਟ ਦੀ ਪੇਸ਼ਕਸ਼ ਹੋਈ ਸੀ ਪਰ ਉਹ ਹੋਰ ਕਿਤੋਂ ਵੀ ਚੋਣ ਲੜਨ ਲਈ ਤਿਆਰ ਨਹੀਂ ਹਨ।

ਚੰਡੀਗੜ੍ਹ ਸੀਟ ਨਾ ਮਿਲਣ ‘ਤੇ ਨਵਜੋਤ ਸਿੱਧੂ ਨੇ ਕਿਹਾ ਕਿ ਪਾਰਟੀ ਦੇ ਆਪਣੇ ਫੈਸਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਨਹੀਂ ਚਾਹੁੰਦੀ ਕਿ ਸਿੱਧੂ ਸਾਹਿਬ ਦੇ ਪ੍ਰਚਾਰ ‘ਤੇ ਕੋਈ ਉਂਗਲੀ ਕਰੇ। ਇਸ ਲਈ ਮੈਂ ਕੋਈ ਵੀ ਤਿਆਗ ਕਰਨ ਲਈ ਤਿਆਰ ਹਾਂ। ਉਨ੍ਹਾਂ ਇਹ ਵੀ ਸਾਫ਼ ਕਰ ਦਿੱਤਾ ਕਿ ਹੁਣ ਉਹ ਹੋਰ ਕਿਸੇ ਵੀ ਸੀਟ ਤੋਂ ਚੋਣ ਨਹੀਂ ਲੜਨਗੇ। ਪਰ ਜੇ ਪਵਨ ਬਾਂਸਲ ਉਨ੍ਹਾਂ ਨੂੰ ਕਹਿਣ ਤਾਂ ਉਹ ਪ੍ਰਚਾਰ ਜ਼ਰੂਰ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਚੋਣ ਲੜਨ ਲਈ ਦੀ ਵੀ ਪੇਸ਼ਕਸ਼ ਕੀਤੀ ਸੀ।