ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੂੰ ਵੱਡਾ ਝਟਕਾ
ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਨੂੰ ਵੱਡਾ ਝਟਕਾ

ਸਭਰਵਾਲ ਨੇ ਕਿਹਾ ਕਿ ਕੈਪਟਨ ਦੇ ਰਾਜ ਵਿੱਚ ਨਸ਼ਾ ਬੇਹੱਦ ਵਧ ਗਿਆ ਹੈ। ਕਾਂਗਰਸ ਦੀਆਂ ਨੀਤੀਆਂ ਹੀ ਖਰਾਬ ਹਨ। ਇਸੇ ਲਈ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ ਤੇ ਹੁਣ ਉਨ੍ਹਾਂ ਦੀ ਪੀਐਮ ਨਰੇਂਦਰ ਮੋਦੀ ਨਾਲ ਕੰਮ ਕਰਨ ਦੀ ਇੱਛਾ ਹੈ

ਚੰਡੀਗੜ੍ਹ: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਸਾਬਕਾ ਮੰਤਰੀ ਤੇ ਰਾਜ ਸਭਾ ਸਾਂਸਦ ਧਰਮਪਾਲ ਸਭਰਵਾਲ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਵਿੱਚ ਵਿੱਤ ਮੰਤਰੀ ਅਰੁਣ ਜੇਤਲੀ ਤੇ ਬੀਜੇਪੀ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਉਨ੍ਹਾਂ ਨੂੰ ਬੀਜੇਪੀ ਵਿੱਚ ਸ਼ਾਮਲ ਕਰਵਾਇਆ। ਅਰੁਣ ਜੇਤਲੀ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ। ਇਸ ਮੌਕੇ ਧਰਮਪਾਲ ਸਭਰਵਾਲ ਨੇ ਕਿਹਾ ਕਿ ਉਹ ਬਿਨ੍ਹਾਂ ਸ਼ਰਤ ਬੀਜੇਪੀ ਵਿੱਚ ਸ਼ਾਮਲ ਹੋਏ ਹਨ ਤੇ ਹੁਣ ਪਾਰਟੀ ਲਈ ਕੰਮ ਕਰਨਗੇ।

ਸਭਰਵਾਲ ਨੇ ਕਿਹਾ ਕਿ ਅੱਜ ਪੰਜਾਬ ਦਾ ਬੁਰਾ ਹਾਲ ਹੋ ਗਿਆ ਹੈ। ਕੈਪਟਨ ਦੇ ਰਾਜ ਵਿੱਚ ਨਸ਼ਾ ਬੇਹੱਦ ਵਧ ਗਿਆ ਹੈ। ਕਾਂਗਰਸ ਦੀਆਂ ਨੀਤੀਆਂ ਹੀ ਖਰਾਬ ਹਨ। ਦੇਸ਼ ਦੇ ਖਿਲਾਫ ਕੰਮ ਕੀਤਾ ਜਾ ਰਿਹਾ ਹੈ। ਇਸੇ ਲਈ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਹੁਣ ਉਨ੍ਹਾਂ ਦੀ ਪੀਐਮ ਨਰੇਂਦਰ ਮੋਦੀ ਨਾਲ ਕੰਮ ਕਰਨ ਦੀ ਇੱਛਾ ਹੈ।