ਕਾਂਗਰਸ ਵੱਲੋਂ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦਾ ਰਸਮੀ ਐਲਾਨ, ਸੂਚੀ ਕੀਤੀ ਜਾਰੀ

ਪੰਜਾਬ ਦੇ ਦੋ ਉਮੀਦਵਾਰ ਮਨੀਸ਼ ਤਿਵਾੜੀ ਤੇ ਕੇਵਲ ਸਿੰਘ ਢਿੱਲੋਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ, ਇਨ੍ਹਾਂ ਦਾ ਐਲਾਨ ਤਾਂ ਪਹਿਲਾਂ ਹੀ ਹੋ ਗਿਆ ਸੀ। ਪਰ ਅੱਜ ਰਸਮੀ ਸੂਚੀ ਜਾਰੀ ਕੀਤੀ ਗਈ ਹੈ

ਨਵੀਂ ਦਿੱਲੀ: ਕਾਂਗਰਸ ਨੇ ਸੱਤ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਦੋ ਉਮੀਦਵਾਰ ਮਨੀਸ਼ ਤਿਵਾੜੀ ਤੇ ਕੇਵਲ ਸਿੰਘ ਢਿੱਲੋਂ ਵੀ ਇਸ ਸੂਚੀ ਵਿੱਚ ਸ਼ਾਮਲ ਹਨ, ਇਨ੍ਹਾਂ ਦਾ ਐਲਾਨ ਤਾਂ ਪਹਿਲਾਂ ਹੀ ਹੋ ਗਿਆ ਸੀ। ਪਰ ਅੱਜ ਰਸਮੀ ਸੂਚੀ ਜਾਰੀ ਕੀਤੀ ਗਈ ਹੈ।

ਮਨੀਸ਼ ਤਿਵਾੜੀ ਨੂੰ ਕਾਂਗਰਸ ਨੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਨੇ ਸੰਗਰੂਰ ਲੋਕ ਸਭਾ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਦੂਜੇ ਨੰਬਰ ‘ਤੇ ਰਹਿਣ ਵਾਲੇ ਜਯੋਤੀਰਾਦਿਤਿਆ ਸਿੰਧੀਆ ਨੂੰ ਵੀ ਲੋਕ ਸਭਾ ਟਿਕਟ ਦਿੱਤੀ ਹੈ। ਸਿੰਧੀਆ ਮੱਧ ਪ੍ਰਦੇਸ਼ ਦੇ ਗੁਨਾ ਤੋਂ ਚੋਣ ਲੜਨਗੇ।