ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਮੌਕੇ 100 ਰੁਪਏ ਦਾ ਸਿੱਕਾ ਤੇ ਡਾਕ ਟਿਕਟ ਜਾਰੀ

ਉਪ ਰਾਸ਼ਟਰਪਤੀ ਐਮ. ਵੈਂਕੇਈਆ ਨਾਇਡੂ ਨੇ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ 100 ਰੁਪਏ ਦਾ ਸਮਾਰਕ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ। ਨਾਇਡੂ ਵਿਸ਼ੇਸ਼ ਤੌਰ ‘ਤੇ ਜੱਲ੍ਹਿਆਂਵਾਲਾ ਬਾਗ਼ ਪੁੱਜੇ ਤੇ 13 ਅਪ੍ਰੈਲ, 1919 ਨੂੰ ਜ਼ੱਲ੍ਹਿਆਂਵਾਲਾ ਬਾਗ਼ ਵਿੱਚ ਹੋਏ ਖ਼ੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਅੰਮ੍ਰਿਤਸਰ: ਅੱਜ ਜੱਲ੍ਹਿਆਂਵਾਲਾ ਬਾਗ਼ ਸਾਕੇ ਦੀ 100ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ। ਇਸ ਮੌਕੇ ਉਪ ਰਾਸ਼ਟਰਪਤੀ ਐਮ. ਵੈਂਕੇਈਆ ਨਾਇਡੂ ਨੇ ਸਾਕੇ ਦੀ 100ਵੀਂ ਵਰ੍ਹੇਗੰਢ ਮੌਕੇ 100 ਰੁਪਏ ਦਾ ਸਮਾਰਕ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੀ। ਨਾਇਡੂ ਵਿਸ਼ੇਸ਼ ਤੌਰ ‘ਤੇ ਜੱਲ੍ਹਿਆਂਵਾਲਾ ਬਾਗ਼ ਪੁੱਜੇ ਤੇ 13 ਅਪ੍ਰੈਲ, 1919 ਨੂੰ ਜ਼ੱਲ੍ਹਿਆਂਵਾਲਾ ਬਾਗ਼ ਵਿੱਚ ਹੋਏ ਖ਼ੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਥੇ ਪੁੱਜੀ ਬੀਐਸਐਫ ਟੀਮ ਨੇ ਵੀ ਸ਼ਹੀਦਾਂ ਨੂੰ ਸਲਾਮੀ ਦਿੱਤੀ।ਇਸ ਮੌਕੇ ਕੇਂਦਰ ਸਰਕਾਰ ਵੱਲੋਂ ਜੱਲ੍ਹਿਆਂਵਾਲਾ ਬਾਗ਼ ਦੀ ਕਾਇਆ ਕਲਪ ਬਾਰੇ ਮਨਜ਼ੂਰ ਕੀਤੇ ਪ੍ਰੋਜੈਕਟ ਦੀ ਇੱਕ ਦਸਤਾਵੇਜ਼ੀ ਫ਼ਿਲਮ ਵੀ ਦਿਖਾਈ ਗਈ। ਦੱਸ ਦੇਈਏ ਸ਼ਹਾਦਤ ਦੇ 100 ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਦੇ ਸਾਰੇ ਵੱਡੇ ਆਗੂਆਂ ਨੇ ਸਮਾਗਮ ਤੋਂ ਦੂਰੀ ਬਣਾਈ ਰੱਖੀ। ਬੀਬੀ ਜਗੀਰ ਕੌਰ ਨੂੰ ਛੱਡ ਕੇ ਕੋਈ ਵੀ ਅਕਾਲੀ ਆਗੂ ਹਾਲੇ ਤਕ ਜੱਲ੍ਹਿਆਂਵਾਲਾ ਬਾਗ਼ ਨਹੀਂ ਨਹੀਂ ਪੁੱਜਾ।ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਸ ਅਰਦਾਸ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਮੁੱਚੇ ਸਟਾਫ਼ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ।