ਮੌਸਮ ਵਿਭਾਗ ਦੀ ਚੇਤਾਵਨੀ, ਅਗਲੇ 4 ਦਿਨ ਰਹੇਗਾ ਮੌਸਮ ਖ਼ਰਾਬ

ਮੌਸਮ ਵਿਭਾਗ ਨੇ ਇੱਕ ਵਾਰ ਫੇਰ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ। ਪੱਛਮੀ ਗੜਬੜੀ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਦੀ ਉਮੀਦ ਹੈ

ਨਵੀਂ ਦਿੱਲੀ: ਪੱਛਮੀ ਗੜਬੜੀ ਕਰਕੇ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਇਸ ਬਾਰੇ ਮੌਸਮ ਵਿਭਾਗ ਨੇ ਇੱਕ ਵਾਰ ਫੇਰ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ। ਪੱਛਮੀ ਗੜਬੜੀ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਦੀ ਉਮੀਦ ਹੈ।

ਮੌਸਮ ਵਿਭਾਗ ਨੇ ਅੱਜ ਦਿਨ ‘ਚ 60-70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚਲਣ ਤੇ ਦੂਜੇ ਦਿਨ ਯਾਨੀ 18 ਅਪਰੈਲ ਨੂੰ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਸ਼ ਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।