ਕਿਸਾਨਾਂ ਦੀ ਖ਼ਰਾਬ ਫ਼ਸਲ ਬਾਰੇ ਕੈਪਟਨ ਦਾ ਐਲਾਨ

ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ

ਚੰਡੀਗੜ੍ਹ: ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ।

ਪੰਜਾਬ ਵਿੱਚ ਬਾਰਸ਼ ਤੇ ਹਨੇਰੀ ਨਾਲ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ ਖਦਸ਼ਾ ਹੈ ਕਿ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦੇਵੇਗੀ। ਇਸ ਬਾਰੇ ਕੈਪਟਨ ਨੇ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਏਗਾ।