ਕੈਨੇਡੀਅਨ ਸਿੱਖ ਲੀਡਰ ਜਗਮੀਤ ਸਿੰਘ ਵੱਲੋਂ ਜਿਣਸੀ ਸ਼ੋਸ਼ਣ ਬਾਰੇ ਵੱਡਾ ਖੁਲਾਸਾ

ਜਗਮੀਤ ਸਿੰਘ ਨੇ ਕਿਹਾ ਕਿ ਬੱਚੇ ਹੋਣ ਸਮੇਂ ਉਹ ਇਸ ਘਟਨਾ ਤੋਂ ਬੇਹੱਦ ਸ਼ਰਮਿੰਦੇ ਸੀ ਕਿ ਇਹ ਉਨ੍ਹਾਂ ਨਾਲ ਕੀ ਵਾਪਰਿਆ ਪਰ ਉਦੋਂ ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕੀਤੀ

ਟੋਰੰਟੋ: ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਜਗਮੀਤ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਜਦ ਉਹ 10 ਸਾਲਾਂ ਦੇ ਸੀ ਤਾਂ ਉਨ੍ਹਾਂ ਦੇ ਤਾਇਕਵਾਂਡੋ ਕੋਚ ਨੇ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕੀਤੀ ਸੀ। ਨਿਊ ਡੈਮੋਕ੍ਰੈਟਿਕ ਪਾਰਟੀ ਦੇ ਨੇਤਾ 40 ਸਾਲਾ ਜਗਮੀਤ ਸਿੰਘ ਨੇ ਪਿਛਲੇ ਮਹੀਨੇ ਹੀ ਕੈਨੇਡਾ ਦੇ ਹਾਊਸ ਆਫ ਕਾਮਨਜ਼ ਵਿੱਚ ਪਹਿਲੇ ਭੂਰੀ ਚਮੜੀ ਵਾਲੇ ਵਿਰੋਧੀ ਨੇਤਾ ਵਜੋਂ ਸ਼ਮੂਲੀਅਤ ਕੀਤੀ ਸੀ, ਜੋ ਇਤਿਹਾਸ ਹੈ। ਸਿੱਖ ਲੀਡਰ ਨੇ ਪਹਿਲਾਂ ਵੀ ਇੰਕਸ਼ਾਫ ਕੀਤਾ ਹੈ ਕਿ ਉਨ੍ਹਾਂ ਨੂੰ ਕਈ ਵਾਰ ਨਸਲੀ ਟਿੱਪਣੀਆਂ ਤੇ ਧੱਕੇਸ਼ਾਹੀ ਦਾ ਸ਼ਿਕਾਰ ਹੋਣਾ ਪਿਆ ਹੈ।

ਆਪਣੀ ਕਿਤਾਬ: ‘ਲਵ ਐਂਡ ਕਰੇਜ..’ ਵਿੱਚ ਜਗਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕੋਚ ਮਿਸਟਰ ਐਨ ਨੇ ਨਿੱਜੀ ਕਲਾਸਾਂ ਦੀ ਪੇਸ਼ਕਸ਼ ਕੀਤੀ ਸੀ। ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਜਗਮੀਤ ਸਿੰਘ ਨੇ ਕਿਹਾ ਕਿ ਬੱਚੇ ਹੋਣ ਸਮੇਂ ਉਹ ਇਸ ਘਟਨਾ ਤੋਂ ਬੇਹੱਦ ਸ਼ਰਮਿੰਦੇ ਸੀ ਕਿ ਇਹ ਉਨ੍ਹਾਂ ਨਾਲ ਕੀ ਵਾਪਰਿਆ ਪਰ ਉਦੋਂ ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਇਹੋ ਘਟਨਾ ਦਾ ਮੈਨੂੰ ਸਦਾ ਪਛਤਾਵਾ ਰਹੇਗਾ ਕਿ ਉਹ ਆਪਣੇ ਕੋਚ ਦੇ ਜਿਊਂਦੇ ਹੋਏ ਕਦੇ ਕਿਉਂ ਨਹੀਂ ਬੋਲ ਸਕਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਤਾਬ ਉਨ੍ਹਾਂ ਵਰਗੇ ਹੋਰਾਂ ਨੂੰ ਉਤਸ਼ਾਹਤ ਕਰੇਗੀ ਕਿ ਆਪਣੇ ਨਾਲ ਹੋਣ ਵਾਲੇ ਗ਼ਲਤ ਵਤੀਰੇ ਖ਼ਿਲਾਫ਼ ਬੋਲਣਾ ਚਾਹੀਦਾ ਹੈ।