ਬਲਾਤਕਾਰ ਕੇਸ ‘ਚ ਆਸਾਰਾਮ ਦੇ ਮੁੰਡੇ ਨਾਰਾਇਣ ਸਾਈਂ ਨੂੰ ਉਮਰ ਕੈਦ

ਮਹਿਲਾ ਭਗਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਆਸਾਰਾਮ ਦੇ ਮੁੰਡੇ ਨਾਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਠੋਕਿਆ ਗਿਆ ਹੈ। ਸੂਰਤ ਦੀ ਅਦਾਲਤ ਨੇ 26 ਅਪਰੈਲ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਸੀ ਤੇ 30 ਅਪਰੈਲ ਨੂੰ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਸੀ। ਦੱਸ ਦੇਈਏ ਨਾਰਾਇਣ ਸਾਈਂ ਬਲਾਤਕਾਰ ਦੇ ਮਾਮਲੇ ਵਿੱਚ ਜੋਧਪੁਰ ਜੇਲ੍ਹ ਵਿੱਚ ਬੰਦ ਹਨ।

ਨਵੀਂ ਦਿੱਲੀ: ਮਹਿਲਾ ਭਗਤ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਆਸਾਰਾਮ ਦੇ ਮੁੰਡੇ ਨਾਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਤੋਂ ਇਲਾਵਾ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਠੋਕਿਆ ਗਿਆ ਹੈ। ਸੂਰਤ ਦੀ ਅਦਾਲਤ ਨੇ 26 ਅਪਰੈਲ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਸੀ ਤੇ 30 ਅਪਰੈਲ ਨੂੰ ਸਜ਼ਾ ਸੁਣਾਉਣ ਦਾ ਐਲਾਨ ਕੀਤਾ ਸੀ। ਦੱਸ ਦੇਈਏ ਨਾਰਾਇਣ ਸਾਈਂ ਬਲਾਤਕਾਰ ਦੇ ਮਾਮਲੇ ਵਿੱਚ ਜੋਧਪੁਰ ਜੇਲ੍ਹ ਵਿੱਚ ਬੰਦ ਹਨ।

ਨਾਰਾਇਣ ‘ਤੇ ਜਹਾਂਗੀਰਪੁਰਾ ਸਥਿਤ ਆਸ਼ਰਮ ‘ਚ ਇੱਕ ਫੌਲੋਅਰ ਨਾਲ 2002 ‘ਚ ਬਲਾਤਕਾਰ ਕਰਨ ਦਾ ਇਲਜ਼ਾਮ ਸੀ। ਇਸ ਤੋਂ ਇਲਾਵਾ ਵਾਰ-ਵਾਰ 2004 ਤਕ ਛੇੜਛਾੜ ਕਰਨ ਦਾ ਵੀ ਇਲਜ਼ਾਮ ਸੀ। ਉਸ ਨੇ ਆਪਣੇ ਸਾਥੀਆਂ ਨਾਲ ਮਿਲਕੇ ਪੀੜਤਾ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। 6 ਅਕਤੂਬਰ, 2013 ਨੂੰ ਪੀੜਤਾ ਨੇ ਇਸ ਮਾਮਲੇ ‘ਚ ਸੂਰਤ ‘ਚ ਐਫਆਈਆਰ ਦਰਜ ਕਰਵਾਈ ਸੀ।