ਪੁਲਿਸ ਦੇ ਅੜਿੱਕੇ ਆਇਆ ਚੋਰ ਗੈਂਗ, ਬੁਲਿਟ ਤੇ ਪਲਸਰ ਸਣੇ ਚੋਰੀ ਦੇ 10 ਮੋਟਰਸਾਈਕਲ ਬਰਾਮਦ

ਮੋਟਰਸਾਈਕਲਾਂ ਵਿੱਛ 8 ਸਪਲੈਂਡਰ, ਇੱਕ ਪਲਸਰ ਤੇ ਇੱਕ ਬੁਲਿਟ ਸ਼ਾਮਲ ਹੈ। ਪੁਲਿਸ ਨੇ ਦੱਸਿਆ ਕਿ ਇਸ ਗਰੋਹ ਦੇ 4 ਮੈਂਬਰ ਹਨ, ਜਿਨ੍ਹਾਂ ਵਿੱਚੋਂ ਤਿੰਨ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਇੱਕ ਹਾਲੇ ਫਰਾਰ ਹੈ। ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।

ਪਠਾਨਕੋਟ: ਪਠਾਨਕੋਟ ਪੁਲਿਸ ਨੇ ਇੱਕ ਮੋਟਰਸਾਈਕਲ ਚੋਰ ਗਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਹਨ। ਇਨ੍ਹਾਂ ਕੋਲੋਂ ਚੋਰੀ ਕੀਤੇ ਹੋਏ 10 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਗਰੋਹ ਦਾ ਇੱਕ ਮੈਂਬਰ ਹਾਲੇ ਵੀ ਫਰਾਰ ਹੈ।

ਮਾਮਲੇ ਬਾਰੇ ਐਸਪੀ ਜਾਂਚ ਪ੍ਰਭਜੋਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਨਾਕਾ ਲਾ ਕੇ ਇਨ੍ਹਾਂ ਨੂੰ ਫੜਿਆ ਹੈ। ਪੁਲਿਸ ਨੇ ਜਦੋਂ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਕੋਲੋਂ ਚੋਰੀ ਕੀਤੇ 10 ਮੋਟਰਸਾਈਕਲ ਬਰਾਮਦ ਕੀਤੇ ਗਏ।