ਬਾਦਲਾਂ ਦੀ Orbit ਬੱਸ ਦਾ ਇੱਕ ਹੋਰ ਕਾਰਾ, ਚਾਰ ਨੌਜਵਾਨ ਦਰੜੇ

ਮ੍ਰਿਤਕਾਂ ਦੀ ਸ਼ਨਾਖ਼ਤ ਅਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ, ਜੁਗਰਾਜ ਸਿੰਘ ਪੁੱਤਰ ਮੇਜਰ ਸਿੰਘ ਤੇ ਗੁਰਮੁਖ ਸਿੰਘ ਪੁੱਤਰ ਤਾਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼੍ਰੀ ਮੁਕਤਸਰ ਸਾਹਿਬ: ਕੋਟਰਪੂਰਾ ਰੋਡ ‘ਤੇ ਸਥਿਤ ਟੋਲ ਪਲਾਜ਼ਾ ਕੋਲ ਬਾਦਲ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਆਰਬਿਟ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਮੁਕਤਸਰ-ਕੋਟਕਪੂਰਾ ਰੋਡ ‘ਤੇ ਜਾਮ ਲਾ ਦਿੱਤਾ।

ਮ੍ਰਿਤਕਾਂ ਦੀ ਸ਼ਨਾਖ਼ਤ ਅਮਨਦੀਪ ਸਿੰਘ ਪੁੱਤਰ ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ, ਜੁਗਰਾਜ ਸਿੰਘ ਪੁੱਤਰ ਮੇਜਰ ਸਿੰਘ ਤੇ ਗੁਰਮੁਖ ਸਿੰਘ ਪੁੱਤਰ ਤਾਰ ਸਿੰਘ ਵਜੋਂ ਹੋਈ ਹੈ। ਸਾਰੇ ਮ੍ਰਿਤਕ ਮੁਕਤਸਰ ਸਾਹਿਬ ਤੋਂ ਛੇ ਕੁ ਕਿਲੋਮੀਟਰ ਦੂਰ ਸਥਿਤ ਪਿੰਡ ਵੜਿੰਗ ਦੇ ਰਹਿਣ ਵਾਲੇ ਸਨ ਅਤੇ ਸ਼ਹਿਰ ਮਜ਼ਦੂਰੀ ਕਰਨ ਜਾ ਰਹੇ ਸਨ।

ਪ੍ਰਾਪਤ ਜਾਣਕਾਰੀ ਮੁਤਾਬਕ ਆਰਬਿਟ ਬੱਸ ਅਬੋਹਰ ਤੋਂ ਲੁਧਿਆਣਾ ਜਾ ਰਹੀ ਸੀ। ਇਸ ਦੌਰਾਨ ਟੋਲ ਪਲਾਜ਼ਾ ਨੇੜੇ ਜਦ ਮੋਟਰਸਾਈਕਲ ਸਵਾਰ ਟਰਾਲੇ ਨੂੰ ਓਵਰਟੇਕ ਕਰ ਰਹੇ ਸਨ ਤਾਂ ਸਾਹਮਣਿਓਂ ਆ ਰਹੀ ਤੇਜ਼ ਰਫ਼ਤਾਰ ਆਰਬਿਟ ਬੱਸ ਨਾਲ ਟਕਰਾਅ ਗਏ। ਘਟਨਾ ਮਗਰੋਂ ਬੱਸ ਦੇ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।