ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਏਗੀ। ਇਸ ਮੀਟਿੰਗ ਦਾ ਏਜੰਡਾ ਅਜੇ ਤੈਅ ਨਹੀਂ ਪਰ ਮੰਨਿਆ ਜਾ ਰਿਹਾ ਹੈ ਕਿ ਅਗਾਮੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਅਹਿਮ ਫੈਸਲੇ ਲੈ ਸਕਦੀ ਹੈ।

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 14 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਏਗੀ। ਇਸ ਮੀਟਿੰਗ ਦਾ ਏਜੰਡਾ ਅਜੇ ਤੈਅ ਨਹੀਂ ਪਰ ਮੰਨਿਆ ਜਾ ਰਿਹਾ ਹੈ ਕਿ ਅਗਾਮੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਸਰਕਾਰ ਅਹਿਮ ਫੈਸਲੇ ਲੈ ਸਕਦੀ ਹੈ।

ਸਰਕਾਰੀ ਸਰਕੂਲਰ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 14 ਸਤੰਬਰ ਨੂੰ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿੱਚ 12 ਕੈਬਨਿਟ ਦੀ ਮੀਟਿੰਗ ਹੋਏਗੀ।

ਯਾਦ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ 10 ਸਤੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਕੈਬਨਿਟ ਦੀ ਬੈਠਕ ਹੋਈ ਸੀ। ਇਸ ਤਰ੍ਹਾਂ 10 ਅਕਤੂਬਰ ਨੂੰ ਸੁਲਤਾਨਪੁਰ ਮੁੜ ਮੀਟਿੰਗ ਰੱਖੀ ਗਈ ਹੈ।