ਪੰਜਾਬ ਵਿੱਚ ਜ਼ਿਮਨੀ ਚੋਣਾਂ ਬਾਰੇ ਆਮ ਆਦਮੀ ਪਾਰਟੀ ਦਾ ਵੱਡਾ ਐਲਾਨ

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਈ ਚੋਣਾਂ ਲੜੀਆਂ ਹਨ। 4 ਹਲਕਿਆਂ ‘ਤੇ ਹੋਣ ਵਾਲੀਆਂ ਇਨ੍ਹਾਂ ਜ਼ਿਮਨੀ ਚੋਣਾਂ ਪਾਰਟੀ ਆਪਣੇ ਦਮ ‘ਤੇ ਲੜੇਗੀ। ਉਨ੍ਹਾਂ ਦੱਸਿਆ ਕਿ ਜਲਦ ਹੀ ਉਹ ਆਪਣੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਚੋਣ ਮੈਦਾਨ ਵਿੱਚ ਉਮੀਦਵਾਰਾਂ ਉਤਾਰ ਦੇਣਗੇ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਇਕਲੌਤੇ ਸਾਂਸਦ ਭਗਵੰਤ ਮਾਨ ਨੇ ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਐਲਾਨ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਲਈ ਬਿਲਕੁਲ ਤਿਆਰ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਹਿਲਾਂ ਹੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਸੀ, ਹੁਣ ਤਾਂ ਆਮ ਆਦਮੀ ਪਾਰਟੀ ਚੋਣਾਂ ਲੜਨੀਆਂ ਸਿੱਖ ਗਈ ਹੈ।

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਈ ਚੋਣਾਂ ਲੜੀਆਂ ਹਨ। 4 ਹਲਕਿਆਂ ‘ਤੇ ਹੋਣ ਵਾਲੀਆਂ ਇਨ੍ਹਾਂ ਜ਼ਿਮਨੀ ਚੋਣਾਂ ਪਾਰਟੀ ਆਪਣੇ ਦਮ ‘ਤੇ ਲੜੇਗੀ। ਉਨ੍ਹਾਂ ਦੱਸਿਆ ਕਿ ਜਲਦ ਹੀ ਉਹ ਆਪਣੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਚੋਣ ਮੈਦਾਨ ਵਿੱਚ ਉਮੀਦਵਾਰਾਂ ਉਤਾਰ ਦੇਣਗੇ।

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਕਮਿਸ਼ਨ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ। 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ।

ਚੋਣਾਂ ਦੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਰੀਆਂ ਸੀਟਾਂ ਤੋਂ ਚੋਣ ਲੜਨਗੇ ਤੇ ਜਿੱਤ ਵੀ ਉਨ੍ਹਾਂ ਦੀ ਹੀ ਹੋਏਗੀ। ਚਾਰ ਵਿਧਾਨ ਸਭਾ ਹਲਕਿਆਂ ਵਿੱਚ ਫਗਵਾੜਾ, ਦਾਖਾ, ਜਲਾਲਾਬਾਦ ਤੇ ਮੁਕੇਰੀਆਂ ਸ਼ਾਮਲ ਹਨ।