ਸਿਰਸਾ ਨੂੰ ਪੰਥ ‘ਚੋਂ ਛੇਕਿਆ ਜਾਵੇ, ਸਰਨਾ ਦਾ ਤਿੱਖਾ ਹਮਲਾ

ਪਾਕਿਸਤਾਨ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸਰਨਾ ਭਰਾਵਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਖਿਲਾਫ ਖੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮਨਜਿੰਦਰ ਸਿਰਸਾ ਦੀ ਤੁਲਣਾ ਰਾਮ ਰਹੀਮ ਨਾਲ ਕਰਦਿਆਂ ਕਿਕਹਾ ਕਿ ਦੋਵੇਂ ਸਿਰਸਿਆਂ ਨੇ ਕੌਮ ਨੂੰ ਖਰਾਬ ਕੀਤਾ ਹੈ।

ਨਵੀਂ ਦਿੱਲੀ: ਪਾਕਿਸਤਾਨ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸਰਨਾ ਭਰਾਵਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਖਿਲਾਫ ਖੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਮਨਜਿੰਦਰ ਸਿਰਸਾ ਦੀ ਤੁਲਣਾ ਰਾਮ ਰਹੀਮ ਨਾਲ ਕਰਦਿਆਂ ਕਿਕਹਾ ਕਿ ਦੋਵੇਂ ਸਿਰਸਿਆਂ ਨੇ ਕੌਮ ਨੂੰ ਖਰਾਬ ਕੀਤਾ ਹੈ।

ਉਨ੍ਹਾਂ ਕਿਹਾ ਕਿ ਸਿਰਸਾ ਨੂੰ ਸਿੱਖ ਕੌਮ ਤੋਂ ਬਾਹਰ ਕੀਤਾ ਜਾਏ। ਉਧਰ, ਸਿਰਸਾ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਮੁਗਰੋਂ ਪਾਕਿਸਤਾਨ ਜਾਣ ਵਾਲੇ ਨਗਰ ਕੀਰਤਨ ਨੂੰ ਰੱਦ ਕਰ ਦਿੱਤਾ ਹੈ। ਹੁਣ ਸਰਨਾ ਭਰਾਵਾਂ ਵਾਲਾ ਨਗਰ ਕੀਰਤਨ ਹੀ ਪਾਕਿਸਤਾਨ ਜਾਏਗਾ।

ਸਰਨਾ ਨੇ ਕਿਹਾ ਕਿ ਦਿੱਲੀ ਕਮੇਟੀ ਦੱਸੇ ਕਿ ਨਗਰ ਕੀਰਤਨ ਦੇ ਨਾਂ ‘ਤੇ ਕਿੰਨੇ ਪੈਸੇ ਇਕੱਠੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਢਿੱਲਾ ਹੈ। ਸਿਰਸਾ ਕੋਲੋਂ ਅਸਤੀਫਾ ਲੈਣਾ ਚਾਹੀਦਾ ਹੈ।