ਸ਼੍ਰੋਮਣੀ ਕਮੇਟੀ ਦੇ 10 ਕਰੋੜੀ ਠੇਕੇ ‘ਤੇ ਕਾਂਗਰਸ ਦਾ ਸਵਾਲ, ਕਿਤੇ ਕੰਪਨੀ ਅਕਾਲੀ ਲੀਡਰ ਦੀ ਤਾਂ ਨਹੀਂ?

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਆ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਾਂਭੇ ਕਰਦੇ ਹੋਏ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ 12 ਨਵੰਬਰ ਦੇ ਖਾਸ ਸਮਾਗਮ ਦੇ ਪ੍ਰਬੰਧ ਖੁਦ ਸੰਭਾਲ ਲਏ ਹਨ। ਸ਼੍ਰੋਮਣੀ ਕਮੇਟੀ ਨੇ ਪ੍ਰਬੰਧਾਂ ਦਾ 10 ਕਰੋੜ ਵਿੱਚ ਠੇਕਾ ਦਿੱਲੀ ਦੀ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤਾ ਹੈ।

ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਆ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਾਂਭੇ ਕਰਦੇ ਹੋਏ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ 12 ਨਵੰਬਰ ਦੇ ਖਾਸ ਸਮਾਗਮ ਦੇ ਪ੍ਰਬੰਧ ਖੁਦ ਸੰਭਾਲ ਲਏ ਹਨ। ਸ਼੍ਰੋਮਣੀ ਕਮੇਟੀ ਨੇ ਪ੍ਰਬੰਧਾਂ ਦਾ 10 ਕਰੋੜ ਵਿੱਚ ਠੇਕਾ ਦਿੱਲੀ ਦੀ ਪ੍ਰਾਈਵੇਟ ਕੰਪਨੀ ਨੂੰ ਦੇ ਦਿੱਤਾ ਹੈ।

ਇਸ ਦਾ ਵਿਰੋਧ ਕਰਦੇ ਹੋਏ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਐਸਜੀਪੀਸੀ ਬਾਦਲ ਪਰਿਵਾਰ ਨੂੰ ਪ੍ਰਮੋਟ ਕਰਨ ਲਈ ਆਪਣੀ ਸਟੇਜ ਵੱਖਰੀ ਲਾ ਰਹੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਜਿਹੜੀ ਦਿੱਲੀ ਦੀ ਕੰਪਨੀ ਨੂੰ ਠੇਕਾ ਦਿੱਤਾ ਹੈ, ਉਹ ਵੀ ਕਿਸੇ ਅਕਾਲੀ ਲੀਡਰ ਦੀ ਹੋ ਸਕਦੀ ਹੈ। ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਰੰਧਾਵਾ ਨੇ ਕਿਹਾ ਹੈ ਕਿ ਐਸਜੀਪੀਸੀ ਆਪਣਾ ਪੰਡਾਲ ਲਾ ਰਹੀ ਹੈ ਜੋ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਸਭ ਦੀ ਹੁੰਦੀ ਹੈ, ਸਰਕਾਰ ਲੋਕਾਂ ਦੀ ਹੈ ਨਾ ਕਿ ਸਿਰਫ ਕਾਂਗਰਸ ਪਾਰਟੀ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸ਼੍ਰੋਮਣੀ ਕਮੇਟੀ ਬਾਦਲਾਂ ਦੇ ਕਹਿਣ ‘ਤੇ ਹੀ ਅਜਿਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਂਝਾ ਪ੍ਰੋਗਰਾਮ ਕਰਾਉਣ ਦੀ ਪੂਰੀ ਕੋਸ਼ਿਸ਼ ਕੀਤੀ ਪਰ ਸ਼੍ਰੋਮਣੀ ਕਮੇਟੀ ਅਕਾਲੀ ਦਲ ਦੇ ਕਹਿਣ ਮੁਤਾਬਕ ਹੀ ਚੱਲ਼ ਰਹੀ ਹੈ।